
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਲੁਧਿਆਣਾ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ ਜੈ ਕ੍ਰਿਸ਼ਨ ਸਿੰਘ ਰੋੜੀ ਸ਼ੁੱਕਰਵਾਰ ਨੂੰ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਉਹ ਸ਼ੁੱਕਰਵਾਰ ਨੂੰ ਮੋਤੀ ਨਗਰ ਵਿਖੇ ਗੁੱਜਰ ਭਾਈਚਾਰੇ ਵੱਲੋਂ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਨ ਲਈ ਲੁਧਿਆਣਾ ਆਏ ਹੋਏ ਸਨ।
ਵਿਧਾਇਕ ਦਲਜੀਤ ਸਿੰਘ ਗਰੇਵਾਲ, ਰਜਿੰਦਰਪਾਲ ਕੌਰ ਛੀਨਾ ਅਤੇ ਹਾਕਮ ਸਿੰਘ ਠੇਕੇਦਾਰ ਦੇ ਨਾਲ ਡਿਪਟੀ ਸਪੀਕਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੋਵਾਂ ਸੈਕਟਰਾਂ ਲਈ ਬਜਟ ਦੀ ਵੰਡ ਵਿੱਚ ਵਾਧਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਪਹਿਲੇ ਬਜਟ ਵਿੱਚ 100 ਸਕੂਲ ਆਫ ਐਕਸੀਲੈਂਸ ਅਤੇ 16 ਮੈਡੀਕਲ ਕਾਲਜਾਂ ਦਾ ਐਲਾਨ ਕੀਤਾ ਗਿਆ ਸੀ ਜੋ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਸਰਕਾਰ ਦੇ ਸੰਕਲਪ ਨੂੰ ਦਰਸਾਉਂਦਾ ਹੈ।
ਸੋਸ਼ਲ ਮੀਡੀਆ ‘ਤੇ ਸਾਡਾ ਅਨੁਸਰਣ ਕਰੋ
ਫੇਸਬੁੱਕਟਵਿੱਟਰInstagramKOO ਐਪਯੂਟਿਊਬ